ਤਲਵੰਡੀ ਸਾਬੋ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ ਵਾਪਿਸ ਕਰਦਿਆਂ ਹੀ ਹੁਣ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਸੰਭਾਲ ਲਈ ਹੈ।ਸਿੰਘ ਸਾਹਿਬ ਦੀ ਦਮਦਮਾ ਸਾਹਿਬ ਵਿਚਲੀ ਰਿਹਾਇਸ਼ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੇ ਐੱਸ ਜੀ ਪੀ ਸੀ ਵੱਲ਼ੋਂ ਚਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ ਜਿੰਨਾ ਵਿੱਚ ਦੋ ਹਥਿਆਰਬੰਦ ਨੋਜਵਾਨ ਵੀ ਸਾਮਿਲ ਹਨ,ਮੌਕੇ ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇਜਿੰਦਰ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਦੀ ਸੁਰੱਖਿਆ ਕਿਸੇ ਸਰਕਾਰ ਦੀ ਮੋਹਤਾਜ ਨਹੀਂ ਹੈ।ਉਹਨਾਂ ਕਿਹਾ ਕਿ ਚਾਰ ਸੁਰੱਖਿਆਂ ਮੁਲਾਜਮਾਂ ਦੇ ਨਾਲ ਨਾਲ ਇੱਕ ਮੀਤ ਮੈਨੇਜਰ ਦੀ ਡਿਊਟੀ ਵੀ ਉਹਨਾਂ ਦੀ ਰਿਹਾਇਸ਼ ਤੇ ਲਗਾ ਦਿੱਤੀ ਹੈ।
ਜਿਕਰਯੋਗ ਹੈ ਕਿ ਝਾੜੂ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅੱਧੀ ਸੁਰੱਖਿਆ ਵਾਪਸ ਲੈਣ ਮਗਰੋਂ ਇਹ ਹਾਈ ਵੋਲਟੇਜ ਡਰਾਮਾ ਵਾਪਰਿਆ ਜਿਸ ਵਿਚ ਝਾੜੂ ਸਰਕਾਰ ਕਸੂਤੀ ਫਸੀ ਨਜ਼ਰ ਆ ਰਹੀ ਹੈ।
Average Rating