Breaking News

ਹਰ ਸਰਕਾਰੀ ਬੱਸ ਉੱਤੇ ਲਗਾਈ ਜਾਵੇਗੀ ਸੰਤ ਭਿੰਡਰਾਂਵਾਲੇ ਅਤੇ ਹਵਾਰੇ ਦੀ ਤਸਵੀਰ: ਦਲ ਖ਼ਾਲਸਾ

0 0

ਹੁਸ਼ਿਆਰਪੁਰ- ਪਿਛਲੇ ਦਿਨੀਂ ਪੈਪਸੂ ਟਰਾਂਸਪੋਰਟ ਕਾਰਪੋਰੇਸ਼ਨ ਬਠਿੰਡਾ ਵੱਲੋਂ ਕਿਸੇ ਖ਼ਾਸ ਸ਼ਖ਼ਸੀਅਤ ਦੇ ਨਾਮ ਦਾ ਜ਼ਿਕਰ ਕੀਤੇ ਬਿਨਾਂ ਜਾਰੀ ਕੀਤੇ ਨੋਟੀਫਿਕੇਸ਼ਨ ਦੀ ਪਾਲਣਾ ਕਰਦਿਆਂ ਪੀਆਰਟੀਸੀ ਦੀਆਂ ਬੱਸਾਂ ਉੱਤੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਉਤਰਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਦਾ ਸਖਤ ਵਿਰੋਧ ਕਰਦਿਆਂ ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਵੱਲੋਂ ਮੌਕੇ ਉੱਤੇ ਪਹੁੰਚ ਕੇ ਸਖ਼ਤ ਨੋਟਿਸ ਲਿਆ ਗਿਆ ਸੀ ਅਤੇ ਪੀਆਰਟੀਸੀ ਦੇ ਜ਼ੋਨਲ ਮੈਨੇਜਰ ਨੂੰ ਸਖ਼ਤ ਤਾੜਨਾ ਕੀਤੀ ਗਈ ਸੀ ਕਿ ਉਹ ਇਸ ਕਾਰਵਾਈ ਨੂੰ ਤੁਰੰਤ ਰੋਕੇ। ਇਸ ਸਬੰਧੀ ਅੱਜ ਇੱਥੇ ਜਥੇਬੰਦੀ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ।

ਮੌਕੇ ਤੇ ਬੋਲਦੇ ਦਲ ਖਾਲਸਾ ਦੇ ਬੁਲਾਰੇ ਪਰਮਜੀਤ ਸਿੰਘ ਮੰਡ

ਜਥੇਬੰਦੀ ਦੇ ਆਗੂਆਂ ਨੇ ਸਰਕਾਰ ਨੂੰ 07 ਜੁਲਾਈ ਤੱਕ ਦਾ ਸਮਾਂ ਦਿੰਦਿਆਂ ਕਿਹਾ ਕਿ ਜੇਕਰ ਉਦੋਂ ਤੱਕ ਸਰਕਾਰ ਵੱਲੋਂ ਲਿਖਤੀ ਨੋਟਸ ਜਾਰੀ ਕਰਕੇ ਫੋਟੋਆਂ ਉਤਰਵਾਉਣ ਦੀ ਕਾਰਵਾਈ ਨੂੰ ਨਾ ਰੋਕਿਆ ਗਿਆ ਤਾਂ ਅਗਲੇ ਦਿਨ ਪੰਜਾਬ ਭਰ ਵਿੱਚ ਹਰ ਸਰਕਾਰੀ ਬਸ ਨੂੰ ਰੋਕ ਕੇ ਉਸ ‘ਤੇ ਸੰਤ ਜਰਨੈਲ ਸਿੰਘ ਅਤੇ ਭਾਈ ਹਵਾਰਾ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਟਰਾਂਸਪੋਰਟੇਸ਼ਨ ਨੂੰ ਠੱਪ ਕਰਨ ਦੀ ਜ਼ਰੂਰਤ ਪਈ ਤਾਂ ਉਹ ਬਿਲਕੁਲ ਵੀ ਝਿਜਕਣਗੇ ਨਹੀਂ ਅਤੇ ਇਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਖ਼ਾਲਸਾ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਅਤੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਗੁਰਨਾਮ ਸਿੰਘ ਮੂਨਕਾਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖ ਕੌਮ ਦੇ ਸ਼ਹੀਦ ਹਨ ਅਤੇ ਭਾਈ ਜਗਤਾਰ ਸਿੰਘ ਹਵਾਰਾ ਇਕ ਸਤਿਕਾਰਯੋਗ ਸ਼ਖਸੀਅਤ ਜਿਨ੍ਹਾਂ ਨੇ ਪੰਜਾਬ ਅਤੇ ਪੰਥ ਦੇ ਹੱਕਾਂ ਖਾਤਰ ਆਪਣੀਆਂ ਜ਼ਿੰਦਗੀਆਂ ਦਾਅ ਉੱਤੇ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਹਾਂ ਸ਼ਖ਼ਸੀਅਤਾਂ ਦਾ ਪੰਜਾਬ ਅੰਦਰ ਪੂਰਾ ਆਦਰ ਮਾਣ ਅਤੇ ਸਤਿਕਾਰ ਹੈ ਅਤੇ ਸਿੱਖ ਕੌਮ ਇਨ੍ਹਾਂ ਦੇ ਨਿਰਾਦਰ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੀ ਅਜਿਹੀਆਂ ਕਾਰਵਾਈਆਂ ਵੇਖਣ ਨੂੰ ਮਿਲੀਆਂ ਸਨ ਜਿੱਥੇ ਪ੍ਰਸ਼ਾਸਨ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਕਰਕੇ ਨੌਜਵਾਨਾਂ ਨੂੰ ਖੱਜਲ ਖੁਆਰ ਕੀਤਾ ਗਿਆ ਸੀ ਅਤੇ ਹੁਣ ਪੰਜਾਬ ਵਿੱਚ ਪੰਜਾਬ ਵਿੱਚ ਅਜਿਹੀਆਂ ਕਾਰਵਾਈਆਂ ਕਰਕੇ ਪੰਜਾਬ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵੱਲ ਤੁਰ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਸਾਰੇ ਸਿੱਖ, ਹਿੰਦੂ,ਈਸਾਈ,ਮੁਸਲਿਮ ਆਦਿ ਲੋਕ ਆਪਸੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਨਾਲ ਵਿਚਰਦੇ ਹਨ ਪਰ ਸਰਕਾਰਾਂ ਅਜਿਹੀ ਕਾਰਵਾਈਆਂ ਕਰ ਕੇ ਆਪਸੀ ਮੱਤਭੇਦ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਸਰਕਾਰੀ ਅਫ਼ਸਰਾਂ ‘ਤੇ ਨੋਟੀਫਿਕੇਸ਼ਨ ਰਾਹੀਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਧਮਕਾਉਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਸਤਿਕਾਰਯੋਗ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਨੂੰ ਲੈ ਕੇ ਕਿਸੇ ਵੀ ਬੱਸ ਡਰਾਈਵਰ ਜਾਂ ਕੰਡਕਟਰ ਉੱਪਰ ਕੋਈ ਕਾਰਵਾਈ ਕੀਤੀ ਗਈ ਤਾਂ ਉਹ ਇਸ ਦਾ ਵਿਰੋਧ ਕਰਨਗੇ ਅਤੇ ਡਰਾਈਵਰਾਂ ਕੰਡਕਟਰਾਂ ਦੇ ਹੱਕ ਵਿੱਚ ਖੜ੍ਹੇ ਹੋਣਗੇ।

ਉਨ੍ਹਾਂ ਪੰਜਾਬ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਇਨਸਾਨ ਆਪਣੇ ਨਿੱਜੀ ਸਾਧਨ ਕਾਰ, ਮੋਟਰਸਾਇਕਲ ਆਦਿ ਉੱਤੇ ਸ਼ਹੀਦਾਂ ਦੀਆਂ ਤਸਵੀਰਾਂ ਲਗਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਵੀਰ ਸਿੰਘ ਗੀਗਨਵਾਲ,ਭਾਈ ਗੁਰਦੀਪ ਸਿੰਘ ਕਾਲਕਟ, ਗੁਰਪ੍ਰੀਤ ਸਿੰਘ ਖੁੱਡਾ, ਜਸਪ੍ਰੀਤ ਸਿੰਘ ਖੁੱਡਾ, ਜਸਬੀਰ ਸਿੰਘ, ਤਰਲੋਚਨ ਸਿੰਘ ਆਦਿ ਹਾਜ਼ਰ ਸਨ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %

Average Rating

5 Star
0%
4 Star
0%
3 Star
0%
2 Star
0%
1 Star
0%

Leave a Reply