0
0
ਸਲੋਕੁ ਮ ੧ ॥
ਸਹੰਸਰ ਦਾਨ ਦੇ ਇੰਦ੍ਰੁ ਰੋਆਇਆ॥
ਪਰਸ ਰਾਮੁ ਰੋਵੈ ਘਰਿ ਆਇਆ॥
ਅਜੈ ਸੁ ਰੋਵੈ ਭੀਖਿਆ ਖਾਇ ॥
ਐਸੀ ਦਰਗਹ ਮਿਲੈ ਸਜਾਇ ॥
ਰੋਵੈ ਰਾਮੁ ਨਿਕਾਲਾ ਭਇਆ॥
ਸੀਤਾ ਲਖਮਣੁ ਵਿਛੁੜਿ ਗਇਆ॥
ਰੋਵੈ ਦਹਸਿਰੁ ਲਕ ਗਵਾਇ ॥
ਜਿਨਿ ਸੀਤਾ ਆਦੀ ਡਉਰੂ ਵਾਇ ॥
ਰੋਵਹਿ ਪਾਂਡਵ ਭਏ ਮਜੂਰ ॥
ਜਿਨ ਕੈ ਸੁਆਮੀ ਰਹਤ ਹਦੂਰਿ ॥
ਰੋਵੈ ਜਨਮੇਜਾ ਖੁਇ ਗਇਆ॥
ਏਕੀ ਕਾਰਣਿ ਪਾਪੀ ਭਇਆ॥
ਰੋਵਹਿ ਸੇਖ ਮਸਾਇਕ ਪੀਰ ॥
ਅੰਤਿ ਕਾਲਿ ਮਤੁ ਲਾਗੈ ਭੀੜ ॥
ਰੋਵਹਿ ਰਾਜੇ ਕੰਨ ਪੜਾਇ ॥
ਘਰਿ ਘਰਿ ਮਾਗਹਿ ਭੀਖਿਆ ਜਾਇ ॥
ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥
ਪੰਡਿਤ ਰੋਵਹਿ ਗਿਆਨੁ ਗਵਾਇ ॥
ਬਾਲੀ ਰੋਵੈ ਨਾਹਿ ਭਤਾਰੁ ॥
ਨਾਨਕ ਦੁਖੀਆ ਸਭੁ ਸੰਸਾਰੁ ॥
ਮੰਨੇ ਨਾਉ ਸੋਈ ਜਿਣਿ ਜਾਇ ॥
ਅਉਰੀ ਕਰਮ ਨ ਲੇਖੈ ਲਾਇ ॥੧॥
Average Rating