0
0
ਕੇਂਦਰੀ ਮੰਤਰੀ ਦੇ ਪੁੱਤਰ ਵਲੋਂ ਯੂਪੀ ‘ਚ ਸ਼ਾਂਤਮਈ ਵਿਰੋਧ ਕਰ ਰਹੇ ਸਿੱਖ ਕਿਸਾਨਾਂ ਦੇ ਕੀਤੇ ਕਤਲੇਆਮ ਦੇ ਰੋਸ ਵਜੋੰ ਅੱਜ ਮਹਾਂਰਾਸ਼ਟਰ ਬੰਦ ਰਹੇਗਾ। ਵੱਡੀ ਗੱਲ ਇਹ ਹੈ ਕਿ ਇਸ ਬੰਦ ਦਾ ਸੱਦਾ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੀ ਪਾਰਟੀ ਸ਼ਿਵ ਸੈਨਾ ਵਲੋਂ ਦਿੱਤਾ ਗਿਆ ਹੈ। ਪਾਰਟੀ ਆਗੂ ਸੰਜੇ ਰਾਓਤ ਨੇ ਇਸ ਬੰਦ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਚ ਵਾਪਰੀ ਘਟਨਾ ਜਮਹੂਰੀਅਤ ਦਾ ਕਤਲ ਹੈ। ਉਹਨਾਂ ਦੀ ਪਾਰਟੀ ਦੇ ਵਰਕਰ ਇਸ ਬੰਦ ਨੂੰ ਸਫਲ ਬਣਾਉਣ ਚ ਪੂਰਾ ਸਹਿਯੋਗ ਦੇਣਗੇ। ਪਾਰਟੀ ਦੀ ਅਪੀਲ ਤੇ ਵਪਾਰੀਆਂ, ਕਿਸਾਨਾਂ ਤੇ ਟਰੇਡ ਯੂਨੀਅਨਾਂ ਨੇ ਬੰਦ ਚ ਸ਼ਾਮਲ ਹੋਣ ਦੀ ਸਹਿਮਤੀ ਦਿੱਤੀ ਹੈ। ਅਤਿ ਜਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਭ ਕੁਝ ਬੰਦ ਰਹੇਗਾ।
Average Rating